ਜਲਾਲਾਬਾਦ – ਪਿੰਡ ਬੱਘੇ ਕੇ ਉਤਾੜ ਦੇ ਸਰਕਾਰੀ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਨਾਲ ਸਕੂਲ ਦੀ ਮਹਿਲਾ ਅਧਿਆਪਕ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਉਕਤ ਵਿਦਿਆਰਥਣ ਵਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਪੀੜਤਾ ਨੇ ਦੱਸਿਆ ਕਿ ਗੈਰ ਹਾਜ਼ਰ ਰਹਿਣ ਕਾਰਨ ਉਸ ਦਾ ਨਾਮ ਸਕੂਲ ‘ਚੋਂ ਕੱਟ ਦਿੱਤਾ ਗਿਆ ਸੀ ਪਰ ਜੁਰਮਾਨਾ ਦੇਣ ਤੋਂ ਬਾਅਦ ਵੀ ਅਧਿਆਪਕਾ ਨੇ ਉਸ ਨੂੰ ਸਕੂਲ ‘ਚੋਂ ਧੱਕੇ ਮਾਰ ਕੇ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਅਤੇ ਉਸ ਦੇ ਪੇਟ ‘ਚ ਲੱਤਾਂ ਮਾਰੀਆਂ। ਜਿਸ ਨਾਲ ਉਸ ਦੀ ਹਾਲਤ ਗੰਭੀਰ ਹੋ ਗਈ।
ਵਿਦਿਆਰਥਣ ਦੇ ਭਰਾ ਨੇ ਦੱਸਿਆ ਕਿ ਉਸ ਦੀ ਭੈਣ ਨਾਲ ਜੋ ਕੀਤਾ ਗਿਆ ਉਸ ਤੋਂ ਦੁਖੀ ਹੋ ਕੇ ਉਸ ਦੀ ਭੈਣ ਨੇ ਟਰੇਨ ਥੱਲੇ ਆ ਕੇ ਆਤਮ ਹੱਤਿਆ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਸਹੀ ਮੌਕੇ ‘ਤੇ ਉਹ ਪਹੁੰਚ ਗਿਆ ਅਤੇ ਉਸ ਦੀ ਭੈਣ ਦੀ ਜਾਨ ਬਚ ਗਈ। ਹਾਲਤ ਗੰਭੀਰ ਹੋਣ ਕਾਰਨ ਪੀੜਤ ਵਿਦਿਆਰਥਣ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
Check Also
ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ
ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ …