ਕਰਜਾ ਮੁਆਫੀ ਦੀ ਉਡੀਕ ‘ਚ ਬੈਠੇ ਕਿਸਾਨਾਂ ਲਈ ਚੰਗੀ ਖਬਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸਾਨ ਕਰਜ਼ਾ ਮੁਆਫੀ ਦੀ ਪਹਿਲੀ ਕਿਸ਼ਤ 14 ਦਸੰਬਰ ਨੂੰ ਜਾਰੀ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਦੀ ਸ਼ੁਰੂਆਤ ਬਠਿੰਡਾ ਤੋਂ ਕੀਤੀ ਜਾਵੇਗੀ। ਕਿਸਾਨ ਕਰਜ਼ਾ ਮੁਆਫੀ ਦੇ ਸੰਬੰਧ ਵਿਚ ਸਰਕਾਰ ਵਲੋਂ ਪਹਿਲਾਂ ਹੀ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦੇ ਦਿੱਤੀ ਗਏ ਸਨ, ਹੁਣ ਸਰਕਾਰ ਇਸ ਦੀ ਪਹਿਲੀ ਕਿਸ਼ਤ 14 ਦਸੰਬਰ ਨੂੰ ਜਾਰੀ ਕਰਨ ਜਾ ਰਹੀ ਹੈ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਰੋਧੀ ਸਦਨ ਵਿਚ ਹੰਗਾਮਾ ਕਰਕੇ ਸਦਨ ਦੀ ਮਰਿਆਦਾ ਭੰਗ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਦਨ ਦੀ ਇਕ ਦਿਨ ਕਾਰਵਾਈ ‘ਤੇ ਲਗਭਗ 70 ਲੱਖ ਰੁਪਏ ਦਾ ਖਰਚਾ ਆਉਂਦਾ ਹੈ, ਇਸ ਲਈ ਸਦਨ ਦੀ ਕਾਰਵਾਈ ਨੂੰ ਵਧਾਉਣਾ ਪੈਸੇ ਦੀ ਬਰਬਾਦੀ ਹੈ।