Breaking News

ਗੁਰਦੁਆਰਾ ਸੋਹਾਣਾ ਸਾਹਿਬ ਵਿਖੇ ਦਾਨੀ ਸੱਜਣ ਵੱਲੋਂ ਗੁਪਤ ਦਾਨ ਵਜੋਂ ਫੋਰਡ ਟਰੈਕਟਰ ਭੇਂਟ

ਮੋਹਾਲੀ ਦੇ ਪਿੰਡ ਸੋਹਾਣਾ ‘ਚ ਸਥਿਤ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਗੁਪਤ ਦਾਨੀ ਸੱਜਣ ਵੱਲੋਂ ਫੋਰਡ ਟਰੈਕਟਰ ਭੇਟ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਸਿੰਘ ਨੇ ਦੱਸਿਆ ਕਿ ਸਵੇਰ ਵੇਲੇ ਕੋਈ ਦਾਨੀ ਸੱਜਣ ਇਸ ਟਰੈਕਟਰ ਦੀ ਚਾਬੀ ਵਿਚ ਲਗਾ ਕੇ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਬਿਲਕੁਲ ਨੇੜੇ ਖੜ੍ਹਾ ਕਰ ਕੇ ਬਿਨਾਂ ਕਿਸੇ ਨੂੰ ਦੱਸੇ ਚਲਾ ਗਿਆ। ਉਨ੍ਹਾਂ ਦੱਸਿਆ ਕਿ ਸੇਵਾਦਾਰ ਵੱਲੋਂ ਜਾਣਕਾਰੀ ਦੇਣ ‘ਤੇ ਜਦੋਂ ਪ੍ਰਬੰਧਕਾਂ ਨੇ ਦੇਖਿਆ ਤਾਂ ਟਰੈਕਟਰ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ‘ਤੇ ਹੈ। ਇਨ੍ਹਾਂ ਕਾਗ਼ਜ਼ਾਂ ਦੇ ਨਾਲ ਦਾਨੀ ਸੱਜਣ ਵੱਲੋਂ ਇਕ ਚਿੱਠੀ ਬੇਨਤੀ ਰੂਪ ਵਿਚ ਰੱਖੀ ਹੋਈ ਸੀ ਜਿਸ ਵਿਚ ਲਿਖਿਆ ਸੀ ਕਿ ਦਾਸ ਇਸ ਸ਼ਹੀਦੀ ਅਸਥਾਨ ‘ਤੇ ਚੱਲ ਰਹੀ ਕਾਰ ਸੇਵਾ ਅਤੇ ਸ੍ਰੀ ਗੁਰੂ ਗ੍ਰੰਥ ਜੀ ਦੇ ਬਿਰਧ ਸਰੂਪਾਂ ਦੀ ਸੇਵਾ-ਸੰਭਾਲ ਅਤੇ ਨਵੇਂ ਸਰੂਪਾਂ ਦੀ ਨਿਸ਼ਕਾਮ ਸੇਵਾ ਤੋਂ ਬਹੁਤ ਪ੍ਰਭਾਵਿਤ ਹੈ। ਇਸ ਅਸਥਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਹੁੰਦਾ ਅਦਬ ਸਤਿਕਾਰ ਅਤੇ ਕਾਰ ਸੇਵਾ ਵੇਖ ਕੇ ਦਾਸ ਵੀ ਤੁੱਛ ਮਾਤਰ ਇਹ ਟਰੈਕਟਰ ਗੁਰੂ ਸਾਹਿਬ ਜੀ ਦੇ ਸਤਿਕਾਰ ਵਿਚ ਭੇਟ ਕਰਨਾ ਚਾਹੁੰਦਾ ਹੈ।ਦਾਨੀ ਸੱਜਣ ਵੱਲੋਂ ਟਰੈਕਟਰ ‘ਤੇ ਲੱਗਣ ਵਾਲਾ ਸਾਰਾ ਸਾਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀਕਲਾ ਲਈ ਅਰਦਾਸ ਕਰਵਾ ਦਿੱਤੀ ਗਈ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਸਿੰਘ ਨੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤ ਵਿਚ ਬਹੁਤ ਮਾਨਤਾ ਹੈ। ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ-ਸਮੇਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਸਵਾਰਾ ਸਾਹਿਬ ਲਈ ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪੀਓ, ਦੋ ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਜ਼ਾਇਲੋ ਗੱਡੀਆਂ ਭੇਟ ਕੀਤੀਆਂ ਗਈਆਂ ਹਨ।ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 2 ਸਵਰਾਜ 724 ਟਰੈਕਟਰ, ਮਹਿੰਦਰਾ ਪਿੱਕ ਅੱਪ, ਮਹਿੰਦਰਾ ਬੋਲੈਰੋ, ਟਾਟਾ ਐੱਲਪੀ ਟਰੱਕ, ਅਸ਼ੋਕ ਲੇਲੈਂਡ ਟਰੱਕ, ਤਿੰਨ ਮੋਟਰਸਾਈਕਲ ਅਤੇ ਬੇਅੰਤ ਮਾਇਆ, ਸੋਨਾ ਆਦਿ ਭੇਟ ਕੀਤਾ ਜਾ ਚੁੱਕਿਆ ਹੈ।

About admin

Check Also

ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ

ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ …

error: Content is protected !!