ਜਲੰਧਰ (ਰਮਨਦੀਪ ਸੋਢੀ) : ਪਿਛਲੇ ਦੋ ਦਿਨਾਂ ਤੋਂ ਵਟਸਐਪ ਗਰੁੱਪਾਂ ‘ਚ ਇਕ ਅਸ਼ਲੀਲ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਮਾਝੇ ਦੇ ਇਕ ਕਾਂਗਰਸੀ ਆਗੂ ਨਾਲ ਜੋੜਿਆ ਜਾ ਰਿਹਾ ਹੈ। ਇਸ ਸਭ ਦਰਮਿਆਨ ‘Media’ ਵਲੋਂ ਜਦੋਂ ਉਕਤ ਸੰਬੰਧਤ ਕਾਂਗਰਸੀ ਆਗੂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਵੀਡੀਓ ਉਨ੍ਹਾਂ ਦੀ ਨਹੀਂ ਹੈ,
ਜਦਕਿ ਉਨ੍ਹਾਂ ਨੂੰ ਬਦਨਾਮ ਕਰਨ ਦੇ ਮੰਤਵ ਨਾਲ ਵਿਰੋਧੀਆਂ ਵਲੋਂ ਅਜਿਹੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਕਤ ਕਾਂਗਰਸੀ ਆਗੂ ਦਾ ਕਹਿਣਾ ਹੈ ਕਿ ਜਲਦ ਹੀ ਉਹ ਵੀਡੀਓ ਵਾਇਰਲ ਕਰਨ ਵਾਲੇ ਖਿਲਾਫ ਕਾਰਵਾਈ ਕਰਨਗੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਾਝੇ ਦੇ ਹੀ ਉੱਘੇ ਸਾਬਕਾ ਅਕਾਲੀ ਆਗੂ ਅਤੇ ਐੱਸ. ਜੀ. ਪੀ. ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਦੀ ਇਕ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਫਿਲਹਾਲ ਸੁੱਚਾ ਸਿੰਘ ਲੰਗਾਹ ਨੂੰ ਅਦਾਲਤ ਨੇ ਪੰਜ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜਿਆ ਹੈ।
Check Also
ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ
ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ …