ਲੁਧਿਆਣਾ (ਵਿਨਾਇਕ) : ਦੋਰਾਹਾ ਜੀ. ਟੀ. ਰੋਡ ਲੁਧਿਆਣਾ ਦੇ ਪੁਰਾਣੇ ਟੋਲ ਟੈਕਸ ਨੇੜੇ ਚੜ੍ਹਦੀ ਸਵੇਰ ਹੀ ਇਕ ਪਰਿਵਾਰ ਦੀਆਂ ਖੁਸ਼ੀਆਂ ਨੂੰ ਉਸ ਸਮੇਂ ਗ੍ਰਹਿਣ ਲੱਗ ਗਿਆ, ਜਦੋਂ ਦਰਦਨਾਕ ਹਾਦਸੇ ਦੌਰਾਨ ਇਕ ਮੈਂਬਰ ਦੀ ਮੌਤ ਹੋ ਗਈ ਅਤੇ 2 ਮੈਂਬਰ ਗੰਭੀਰ ਜ਼ਖਮੀ ਹੋ ਗਏ।
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਪੁਰਾਣੇ ਟੋਲ ਟੈਕਸ ਨੇੜੇ ਖੜ੍ਹੇ ਇਕ ਟਰੱਕ ਨਾਲ ਪਿੱਛਿਓਂ ਆ ਰਹੀ ਕਾਰ ਟਕਰਾ ਗਈ, ਜਿਸ ‘ਚ ਇੱਕੋ ਪਰਿਵਾਰ ਦੇ 3 ਮੈਂਬਰ ਸਵਾਰ ਸਨ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਹੀ ਇਕ ਮੈਂਬਰ ਦੀ ਮੌਤ ਹੋ ਗਈ, ਜਦੋਂ ਕਿ 2 ਮੈਂਬਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਦੋਰਾਹਾ ਦੇ ਸਿੱਧੂ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ।
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਮ੍ਰਿਤਕ ਦੀ ਲਾਸ਼ ਨੂੰ ਮੌਕੇ ‘ਤੇ ਪੁੱਜੀ ਪੁਲਸ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।