Breaking News

ਦੇਖੋ ਕੀ ਕਰਨਾ ਪਵੇਗਾ ਇਸ ਵਾਸਤੇ ਤੁਹਾਨੂੰ….

ਲੁਧਿਆਣਾ: ਬੀਤੀ 17 ਅਕਤੂਬਰ ਨੂੰ ਸਵੇਰੇ ਪੌਣੇ 8 ਵਜੇ ਕਤਲ ਕੀਤੇ ਆਰ.ਐਸ.ਐਸ. ਕਾਰਕੁਨ ਰਵਿੰਦਰ ਗੋਸਾਈਂ ਦੇ ਕਤਲ ਮਾਮਲੇ ਦੀ ਜਾਂਚ ਲਈ ਡੀ.ਜੀ.ਪੀ. ਸੁਰੇਸ਼ ਅਰੋੜਾ ਮ੍ਰਿਤਕ ਦੇ ਘਰ ਪਹੁੰਚੇ।

ਇੱਥੇ ਉਨ੍ਹਾਂ ਕਿਹਾ ਕਿ ਗੋਸਾਈਂ ਦੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ 50 ਲੱਖ ਰੁਪਏ ਦੇ ਇਨਾਮ ਦੇ ਨਾਲ-ਨਾਲ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ।

ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਆਸ ਜਤਾਈ ਕਿ ਮਾਮਲੇ ਨੂੰ ਛੇਤੀ ਹੀ ਸੁਲਝਾ ਲਿਆ ਜਾਵੇਗਾ। ਮਾਮਲੇ ਬਾਰੇ ਕੁਝ ਜਾਣਕਾਰੀ ਦੇਣ ਤੋਂ ਡੀ.ਜੀ.ਪੀ. ਨੇ ਕਿਹਾ ਕਿ ਜਿੰਨਾ ਚਿਰ ਕੋਈ ਨਤੀਜਾ ਨਹੀਂ ਆ ਜਾਂਦਾ, ਓਨਾ ਚਿਰ ਕੁਝ ਨਹੀਂ ਕਿਹਾ ਜਾ ਸਕਦਾ।

ਦੱਸ ਦੇਈਏ ਕਿ ਇਸ ਕਤਲ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦੇ ਖ਼ਦਸ਼ੇ ਕਾਰਨ ਇਸ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ (NIA) ਦੇ ਹਵਾਲੇ ਕਰ ਦਿੱਤੀ ਗਈ ਹੈ। ਐਨ.ਆਈ.ਏ. ਦੀ ਟੀਮ ਆਉਂਦੇ ਦਿਨਾਂ ਵਿੱਚ ਲੁਧਿਆਣਾ ਵਿੱਚ ਪਹੁੰਚ ਸਕਦੀ ਹੈ।

ਜ਼ਿਕਰਯੋਗ ਹੈ ਕਿ ਬੀਤੀ 17 ਅਕਤੂਬਰ ਨੂੰ ਲੁਧਿਆਣਾ ‘ਚ ਸਵੇਰੇ ਹੀ ਆਰਐਸਐਸ ਦੇ ਲੀਡਰ ਰਵਿੰਦਰ ਗੋਸਾਈਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੋਸਾਈਂ ਨੂੰ ਘਰ ਦੇ ਨੇੜੇ ਹੀ ਗੋਲੀਆਂ ਮਾਰੀਆਂ ਗਈਆਂ ਸਨ। ਗੋਲੀਆਂ ਵੱਜਣ ਤੋਂ ਬਾਅਦ ਰਵਿੰਦਰ ਦੀ ਮੌਤ ਮੌਕੇ ‘ਤੇ ਹੀ ਹੋ ਗਈ। ਮ੍ਰਿਤਕ ਦੀ ਉਮਰ 60 ਸਾਲ ਦੇ ਕਰੀਬ ਹੈ ਤੇ ਉਹ ਲੰਮੇ ਸਮੇਂ ਤੋਂ ਆਰਐਸਐਸ ਨਾਲ ਜੁੜਿਆ ਹੋਇਆ ਸੀ

About admin

Check Also

ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ

ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ …

error: Content is protected !!