Breaking News

ਧੁੰਦ ਕਾਰਨ ਵਾਪਰਿਆ ਖੂਨੀ ਹਾਦਸਾ, ਤਿੰਨ ਮਾਸੂਮ ਬੱਚਿਆਂਂ ਦੀ ਮੌਤ ਕਈ ਜਖਮੀ (ਦੇਖੋ ਤਸਵੀਰਾਂ)

ਕੋਟਕਪੂਰਾ (ਨਰਿੰਦਰ) : ਅੱਜ ਇੱਥੇ ਨੈਸ਼ਨਲ ਹਾਈ-ਵੇ ‘ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੀ ਬੰਗਾਲੀ ਬਸਤੀ ਦੇ ਰਹਿਣ ਵਾਲੇ ਇਕ ਹੀ ਪਰਿਵਾਰ ਦੇ 8 – 9 ਵਿਅਕਤੀ ਅੱਗੇ ਮੋਟਰਸਾਈਕਲ ਲਗਾ ਕੇ ਬਣਾਏ ਹੋਏ ਰੇਹੜੇ ‘ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਇਸ ਦੌਰਾਨ ਜਦ ਉਹ ਪੁਲ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਜਦ ਕਿ ਪੰਜ ਹੋਰ ਵਿਅਕਤੀ ਜ਼ਖਮੀ ਹੋ ਗਏ।

PunjabKesari

ਇਸ ਹਾਦਸੇ ਦਾ ਪਤਾ ਲੱਗਣ ‘ਤੇ ਥਾਣਾ ਸਿਟੀ ਕੋਟਕਪੂਰਾ ਦੇ ਐਸ. ਐਚ. ਓ. ਕੇ. ਸੀ. ਪਰਾਸ਼ਰ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਅਤੇ ਬਚਾਅ ਕਾਰਜ ਸ਼ੁਰੂ ਕਰਵਾ ਦਿੱਤਾ । ਜ਼ਖਮੀਆਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੋਂ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਮੌਕੇ ‘ਤੇ ਇਕੱਤਰ ਕੁਝ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਧੁੰਦ ਅਤੇ ਰੇਹੜਾ ਚਾਲਕ ਵੱਲੋਂ ਗਲਤ ਸਾਈਡ ‘ਤੇ ਜਾਣ ਕਾਰਨ ਵਾਪਰਿਆ ਹੈ।

PunjabKesari
ਸਭ ਤੋਂ ਪਹਿਲਾਂ ਹਰ ਖਬਰ ਦੇਖਣ ਲਈ ਦੇਸੀ News ਪੇਜ ਨੂੰ ਹੁਣੇ ਲਾਈਕ ਕਰੋ ਜੀ

About admin

Check Also

ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ

ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ …

error: Content is protected !!