Breaking News

ਪੁੱਤਰ ਦੀ ਕਰਤੂਤ ਨੇ ਮਾਂ ਨੂੰ ਖੁਦਕੁਸ਼ੀ ਲਈ ਕੀਤਾ ਮਜਬੂਰ…

ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਦੇ ਅਧੀਨ ਪੈਂਦੇ ਪਿੰਡ ਖੋਟੇ ਵਿੱਚ ਰਹਿਣ ਵਾਲੀ ਇੱਕ ਪ੍ਰੇਸ਼ਾਨ ਨੇ ਧਮਕੀਆਂ ਮਿਲਣ ਤੋਂ ਪ੍ਰੇਸ਼ਾਨ ਹੋ ਕੇ ਬੀਤੀ ਰਾਤ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਨੂੰ ਮ੍ਰਿਤਕ ਔਰਤ ਦੇ ਕੋਲੋਂ ਸੁਸਾਇਡ ਨੋਟ ਮਿਲਿਆ ਹੈ। ਪੁਲਿਸ ਨੇ ਸੁਸਾਇਡ ਨੋਟ ਅਤੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਵਿੱਚ ਪਹੁੰਚਾ ਦਿੱਤਾ ਹੈ।mother suside

ਓਧਰ ਪੁਲਿਸ ਨੇ ਮ੍ਰਿਤਕ ਔਰਤ ਦੇ ਪਤੀ ਦੇ ਬਿਆਨ ਉੱਤੇ ਧਮਕੀਆਂ ਦੇਣ ਦੇ ਇਲਜਾਮ ਵਿੱਚ ਇੱਕ ਔਰਤ ਸਮੇਤ ਚਾਰ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਏਐਸਆਈ ਫੈਲੀ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਨਿਵਾਸੀ ਪਿੰਡ ਖੋਟੇ ਦੇ ਪਤੀ ਬਲਵਿੰਦਰ ਸਿੰਘ ਦੁਆਰਾ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਸਦਾ ਪੁੱਤਰ ਕੁੱਝ ਸਮਾਂ ਪਹਿਲਾਂ ਪਿੰਡ ਵਿੱਚ ਹੀ ਰਹਿਣ ਵਾਲੇ ਇੱਕ ਵਿਅਕਤੀ ਦੀ ਧੀ ਨੂੰ ਭਜਾਕੇ ਆਪਣੇ ਨਾਲ ਲੈ ਗਿਆ ਸੀ, ਜਿਸਦੇ ਚਲਦੇ ਪੁਲਿਸ ਨੇ ਉਸ ਸਮੇਂ ਲੜਕੀ ਦੀ ਮਾਤਾ ਦੀ ਸ਼ਿਕਾਇਤ ਉਤੇ ਉਸਦੇ ਬੇਟੇ ਦੇ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਮਾਮਲਾ ਦਰਜ ਕੀਤਾ ਸੀ।mother susideਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੁੱਝ ਸਮੇਂ ਬਾਅਦ ਉਸਦਾ ਪੁੱਤਰ ਅਤੇ ਲੜਕੀ ਪਿੰਡ ਪਰਤ ਆਏ ਸਨ। ਜਿਸਦੇ ਚਲਦੇ ਦੋਵਾਂ ਪੱਖਾਂ ਵਿੱਚ ਰਾਜੀਨਾਮਾ ਹੋ ਗਿਆ ਸੀ। ਉਸਨੇ ਕਿਹਾ ਕਿ 10-12 ਦਿਨ ਪਹਿਲਾਂ ਉਸਦਾ ਪੁੱਤਰ ਫਿਰ ਉਸੇ ਲੜਕੀ ਨੂੰ ਭਜਾਕੇ ਲੈ ਗਿਆ, ਜਿਸਦੇ ਚਲਦੇ ਲੜਕੀ ਦਾ ਪਿਤਾ ਅਤੇ ਉਸਦੇ ਪਰਿਵਾਰ ਵਾਲਿਆਂ ਅਤੇ ਲੜਕੀ ਦੇ ਜੀਜੇ ਅਤੇ ਪਿੰਡ ਦੇ ਹੀ ਇੱਕ ਡਾਕਟਰ ਕੇਵਲ ਸਿੰਘ ਦੁਆਰਾ ਉਸਦੇ ਪਰਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।mother susideਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਬਿਆਨਾਂ ਦੇ ਮੁਤਾਬਿਕ ਇਨ੍ਹਾਂ ਧਮਕੀਆਂ ਕਾਰਨ ਉਕਤ ਔਰਤ ਮਨਜੀਤ ਕੌਰ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਸੀ। ਇਸ ਪ੍ਰੇਸ਼ਾਨੀ ਦੇ ਚਲਦਿਆਂ ਮੰਗਲਵਾਰ ਦੀ ਰਾਤ ਉਸਦੀ ਪਤਨੀ ਨੇ ਘਰ ਵਿੱਚ ਹੀ ਫੰਦਾ ਲਗਾਕੇ ਖੁਦਕੁਸ਼ੀ ਕਰ ਲਈ।mother susideਪੁਲਿਸ ਨੇ ਮ੍ਰਿਤਕ ਔਰਤ ਦੇ ਪਤੀ ਦੇ ਬਿਆਨ ਉੱਤੇ ਧਮਕੀਆ ਦੇਣ ਦੇ ਇਲਜਾਮ ਵਿੱਚ ਲੜਕੀ ਦੇ ਪਿਤਾ, ਮਾਤਾ, ਜੀਜੇ ਸਮੇਤ ਪਿੰਡ ਦੇ ਇੱਕ ਡਾਕਟਰ ਕੇਵਲ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ । ਏਐਸਆਈ ਫੈਲੀ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਸਾਇਡ ਨੋਟ ਦੀ ਜਾਂਚ ਹੈਂਡਰਾਇਟਿੰਗ ਐਕਸਪ੍ਰਟ ਵੱਲੋਂ ਕਰਵਾਈ ਜਾਵੇਗੀ।mother susideਦੱਸ ਦਈਏ ਕਿ ਮੁੰਡੇ ਦੀ ਕਰਤੂਤ ਕਾਰਨ ਮਾਂ ਵੱਲੋਂ ਖੁਦਕੁਸ਼ੀ ਕਰਨ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਲੁਧਿਆਣਾ ਵਿਖੇ ਵੀ ਪਤੀ-ਪਤਨੀ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ ਕਿਉਂਕਿ ਉਨ੍ਹਾਂ ਦਾ ਬੇਟਾ ਇੱਕ ਲੜਕੀ ਨੂੰ ਭਜਾ ਕੇ ਲੈ ਗਿਆ ਸੀ ਅਤੇ ਪੁਲਿਸ ਉਨ੍ਹਾਂ ਨੂੰ ਵਾਰ-ਵਾਰ ਥਾਣੇ ਬੁਲਾ ਕੇ ਪੁੱਛਗਿੱਛ ਕਰ ਰਹੀ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਨੇ ਇਹ ਕਦਮ ਚੁੱਕਿਆ ਸੀ।

About admin

Check Also

ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ

ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ …

error: Content is protected !!