Breaking News

ਸੁਣੋ ਜਗਦੀਸ਼ ਟਾਇਟਲਰ ਦੇ ਮੂੰਹੋ-ਕਹਿ ਰਿਹਾ ਮੈਂ 100 ਸਰਦਾਰ ਮਾਰੇ (Video)

ਸੁਣੋ ਜਗਦੀਸ਼ ਟਾਇਟਲਰ ਦੇ ਮੂੰਹੋ-ਕਹਿ ਰਿਹਾ ਮੈਂ 100 ਸਰਦਾਰ ਮਾਰੇ (Video)

ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਜਗਦੀਸ਼ ਟਾਈਟਲਰ ਵੱਲੋਂ 100 ਸਿੱਖਾਂ ਨੂੰ ਕਤਲ ਕਰਵਾਉਣ ਸਬੰਧੀ ਕਬੂਲਨਾਮਾ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਨੇ ਇਸ ਵੀਡੀਓ ਦੇ ਆਧਾਰ ’ਤੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।ਦੇਖੋ ਸੁਣੋ ਜਗਦੀਸ਼ ਟਾਇਟਲਰ ਦੇ ਮੂੰਹੋ , ਕਹਿ ਰਿਹਾ ਮੈਂ 100 ਸਰਦਾਰ ਮਾਰੇ। ਇਸਤੋਂ ਵੱਡਾ ਸਬੂਤ ਨਹੀਂ ਹੋ ਸਕਦਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨਾਲ ਰੂ-ਬ-ਰੂ ਹੋ ਕੇ ਕਿਹਾ ਕਿ ਹੁਣ ਜਦੋਂ ਟਾਈਟਲਰ ਨੇ ਖ਼ੁਦ ਇਹ ਕਬੂਲ ਕਰ ਲਿਆ ਹੈ ਕਿ ਉਸ ਨੇ 100 ਸਿੱਖਾਂ ਦਾ ਕਤਲ ਕਰਵਾਇਆ ਹੈ ਅਤੇ ਕਿਸੇ ਨੇ ਓਹਦਾ ਕੀ ਵਿਗਾੜ ਲਿਆ ਹੈ ਤਾਂ ਇਸ ’ਤੇ ਹੋਰ ਜਾਂਚ ਜਾਂ ਗਵਾਹਾਂ ਦੀ ਲੋੜ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਦੇਸ਼ ਦੀ ਸੁਪਰੀਮ ਕੋਰਟ ਨੂੰ ਅਪੀਲ ਕੀਤੀਕਿ ਜਗਦੀਸ਼ ਟਾਈਟਲਰ ਨੂੰ ਉਸ ਦੇ ਬਿਆਨ ਦੇ ਅਧਾਰ ’ਤੇ ਸਿੱਖ ਕਤਲੇਆਮ ਦਾ ਦੋਸ਼ੀ ਮੰਨਦਿਆਂ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਇਹ ਇਕ ਬਹੁਤ ਹੀ ਦੁਖਦ ਪਹਿਲੂ ਹੈ ਕਿ 34 ਸਾਲ ਬੀਤਣ ਤੋਂ ਬਾਅਦ ਵੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਸਕੀ ਅਤੇ ਕਤਲੇਆਮ ਪੀੜਤ ਨਿਆਂ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਿੱਖਾਂ ਦੇ ਕਤਲੇਆਮ ਕਰਨ ਵਾਲਿਆਂ ਦੀ ਹਮੇਸ਼ਾਂ ਪੁਸ਼ਤਪਨਾਹੀ ਕੀਤੀ ਹੈ। ਜਗਦੀਸ਼ ਟਾਈਟਲਰ,ਸੱਜਣ ਕੁਮਾਰ ਅਤੇ ਐਚ.ਕੇ.ਐਲ. ਭਗਤ ਵਰਗੇ ਵਿਅਕਤੀਆਂ ਵਿਰੁੱਧ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈਸਗੋਂ ਸਿੱਖਾਂ ਨੂੰ ਚਿੜਾਉਣ ਲਈ ਇਨ੍ਹਾਂ ਲੋਕਾਂ ਨੂੰ ਉੱਚ ਅਹੁਦੇ ਦਿੱਤੇ ਜਾਂਦੇ ਰਹੇ ਹਨ।ਉਨ੍ਹਾਂ ਕਿਹਾ ਕਿ ਅੱਜ ਟਾਈਟਲਰ ਸਾਹਮਣੇ ਆਈ ਵੀਡਿਓ ਰਾਹੀਂ ਜੁਡੀਸ਼ੀਅਲੀ ਨੂੰ ਵੀ ਵੰਗਾਰ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਹੁਣ ਤਾਂ ਕੋਈ ਗੱਲ ਲੁਕੀ-ਛਿਪੀ ਨਹੀਂ ਰਹਿ ਗਈ, ਝੂਠ ਤੋਂ ਪਰਦਾ ਉੱਠ ਗਿਆ ਹੈ ਤੇ ਸੱਚ ਸਭ ਦੇ ਸਾਹਮਣੇ ਆ ਗਿਆ ਹੈ।ਉਨ੍ਹਾਂ ਕਿਹਾ ਕਿ ਹੁਣ ਜਗਦੀਸ਼ ਟਾਈਟਲਰ ਨੂੰ ਗ੍ਰਿਫ਼ਤਾਰ ਕਰਨ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਮਾਨਦਰਾਨਾ ਪਹੁੰਚ ਅਪਨਾਉਣੀ ਚਾਹੀਦੀ ਹੈ, ਤਾਂ ਜੋ ਪੀੜਤਾਂ ਦੇ ਹਿਰਦੇ ਸ਼ਾਂਤ ਹੋ ਸਕਣ।ਦਿੱਲੀ ‘ਚ ਸਿੱਖ ਕਤਲੇਆਮ ਸਮੇਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਗੱਡੀ ਵਿੱਚ ਬੈਠ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਬਿਆਨ ਮਗਰੋਂ ਹੁਣ ਜਗਦੀਸ਼ ਟਾਈਟਲਰ ਮੁੜ ਵਿਵਾਦ ਵਿੱਚ ਘਿਰ ਗਿਆ ਹੈ।

About admin

Check Also

ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ

ਹੁਣੇ ਕੁਝ ਸਮਾਂ ਪਹਿਲਾਂ ਜਹਾਜ਼ ਹੋਇਆ ਹਾਦਸਾਗ੍ਰਸਤ, ਜਹਾਜ਼ ‘ਚ ਸਵਾਰ ਸਾਰੀਆਂ ਸਵਾਰੀਆਂ ਦੀ ਹੋਈ ਮੌਤ …

error: Content is protected !!